ਪੰਜਾਬ ਸਰਕਾਰ ਨੇ ਕੋਰੋਨਾ ਦੇ ਫੈਲਾਅ ਨੂੰ ਰੋਕਣ ਪ੍ਰਭਾਵਸ਼ਾਲੀ ਕਦਮ ਚੁੱਕੇ





ਰਾਜ ਦੇ ਸਾਰੇ ਪ੍ਰਾਈਵੇਟ ਹਸਪਤਾਲ ਫਲੂ ਦੇ ਲੱਛਣਾਂ ਵਾਲੇ ਮਰੀਜਾਂ ਨੂੰ ਸਰਕਾਰੀ ਹਸਪਤਾਲਾਂ ਵਿੱਚ ਭੇਜਣਗੇ - ਚੇਅਰਮੈਨ ਚੀਮਾ

ਬਟਾਲਾ, 25 ਅਪ੍ਰੈਲ ( ) - ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਵੱਲੋਂ ਕੋਵਿਡ-19 ਦੀ ਰੋਕਥਾਮ ਅਤੇ ਨਿਗਰਾਨੀ ਵਧਾਉਣ ਲਈ ਰਾਜ ਦੇ ਸਾਰੇ ਪ੍ਰਾਈਵੇਟ ਹਸਪਤਾਲਾਂ ਨੂੰ ਇਨਫ਼ਲੂਏਂਜਾ ਲਾਈਕ ਇਲਨੈੱਸ (ਆਈਐਲਆਈ) ਅਤੇ ਸਵਿਅਰ ਐਕਿਉਟ ਰੇਸਪੀਰੇਟਰੀ ਇਨਫੈਕਸਨ (ਐਸਏਆਰਆਈ) ਦੇ ਮਰੀਜਾਂ ਨੂੰ ਸਰਕਾਰੀ ਹਸਪਤਾਲਾਂ ਵਿੱਚ ਰੈਫਰ ਕਰਨ ਦੀ ਅਪੀਲ ਕੀਤੀ ਹੈ। ਇਨਾਂ ਸਰਕਾਰੀ ਹਸਪਤਾਲਾਂ ਦੇ ਫ਼ਲੂ ਕਾਰਨਰਾਂ ਵਿੱਚ ਫਲੂ ਦੇ ਲੱਛਣ ਜਿਵੇਂ ਕਿ ਬੁਖ਼ਾਰ, ਖੰਘ, ਸਾਹ ਲੈਣ ਵਿੱਚ ਤਕਲੀਫ਼, ਨਮੂਨੀਆਂ ਆਦਿ ਦੇ ਸਾਰੇ ਮਰੀਜਾਂ ਦੀ ਮੁਫ਼ਤ ਆਰਟੀ-ਪੀਸੀਆਰ ਟੈਸਟਿੰਗ ਕੀਤੀ ਜਾਵੇਗੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ. ਅਮਰਦੀਪ ਸਿੰਘ ਚੀਮਾ ਨੇ ਦੱਸਿਆ ਕਿ ਇਸ ਯੋਜਨਾ ਜ਼ਰੀਏ ਯਕੀਨੀ ਬਣਾਇਆ ਜਾਵੇਗਾ ਕਿ ਕੋਵਿਡ-19 ਦਾ ਇੱਕ ਵੀ ਸ਼ੱਕੀ ਮਰੀਜ ਜਾਂਚ ਤੋਂ ਵਾਂਝਾ ਨਾ ਰਹਿ ਸਕੇ ਅਤੇ ਇਸ ਬਿਮਾਰੀ ਦੇ ਜਨਤਕ ਪੱਧਰ ਤੇ ਫ਼ੈਲਾਅ ਨੂੰ ਰੋਕਿਆ ਜਾ ਸਕੇ। ਉਨਾਂ ਕਿਹਾ ਕਿ ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਵੱਲੋਂ ਸਾਰੇ ਸਿਵਲ ਸਰਜਨਾਂ ਨੂੰ ਹਿਦਾਇਤਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ। ਇਸ ਵਿੱਚ ਉਨਾਂ ਨੂੰ ਪ੍ਰਾਈਵੇਟ ਹਸਪਤਾਲਾਂ ਨੂੰ ਜਾਣਕਾਰੀ ਦੇਣ ਅਤੇ ਅਜਿਹੇ ਮਰੀਜਾਂ ਦੀ ਸੈਂਪਲਿੰਗ ਕਰਨ ਵਿੱਚ ਸੁਵਿਧਾ ਪ੍ਰਦਾਨ ਕਰਨ ਲਈ ਨਿਰਦੇਸ਼ ਦਿੱਤੇ ਹਨ।
ਚੇਅਰਮੈਨ ਸ. ਅਮਰਦੀਪ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਕੋਵਿਡ-19 ਕਾਰਣ ਪੈਦਾ ਹੋਈ ਸਥਿਤੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਿਆ ਹੈ ਅਤੇ ਸੂਬਾ ਸਰਕਾਰ ਵੱਲੋਂ ਕੋਵਿਡ-19 ਮਰੀਜਾਂ ਦੀ ਟ੍ਰੈਕਿੰਗ (ਪਹਿਚਾਣ), ਟੈਸਟਿੰਗ (ਜਾਂਚ) ਤੇ ਟਰੀਟਮੈਂਟ (ਇਲਾਜ) ਲਈ ਵਿਸਥਾਰਪੂਰਵਕ ਯੋਜਨਾ ਤਿਆਰ ਕੀਤੀ ਗਈ ਹੈ। ਐਸਬੀਐਸ ਨਗਰ ਤੇ ਐਸਏਐਸ ਨਗਰ ਜ਼ਿਲਿਆਂ ਵਿੱਚ ਰੋਕਥਾਮ ਦੀਆਂ ਗਤੀਵਿਧੀਆਂ ਇਸ ਦੀ ਇੱਕ ਮਿਸਾਲ ਹਨ। ਉਨਾਂ ਦੱਸਿਆ ਕਿ ਸੰਪਰਕ ਵਿੱਚ ਆਏ ਲੋਕਾਂ ਨੂੰ ਟਰੇਸ ਕਰਨ ਦਾ ਕੰਮ ਤੇਜ਼ੀ ਨਾਲ ਕੀਤਾ ਜਾ ਰਿਹਾ ਹੈ, ਜਿਸ ਨਾਲ ਬਿਮਾਰੀ ਦੇ ਫੈਲਾਅ ਨੂੰ ਅੱਗੇ ਵਧਣ ਤੋਂ ਰੋਕਿਆ ਜਾ ਸਕਿਆ। ਪੰਜਾਬ ਵਿੱਚ ਕੋਵਿਡ-19 ਦੀ ਜਾਂਚ 5 ਲੈਬਾਂ ਵੱਲੋਂ ਕੀਤੀ ਜਾ ਰਹੀ ਹੈ ਅਤੇ ਆਈਸੀਐਮਆਰ ਤੋਂ ਮੰਜ਼ੂਰਸ਼ੁਦਾ ਹੋਰ ਪ੍ਰਾਈਵੇਟ ਲੈਬ ਨੂੰ ਸ਼ਾਮਿਲ ਕਰਨ ਦੀ ਕੋਸ਼ਿਸ਼ ਹੋ ਰਹੀ ਹੈ, ਜਿਸ ਨਾਲ ਪੰਜਾਬ ਦੀ ਟੈਸਟਿੰਗ ਸਮਰੱਥਾ ਵੱਧ ਸਕੇਗੀ।
Share on Google Plus

About Admin

0 Comments:

Post a Comment